ਸਾਬਕਾ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਜੋ ਕਿ ਨਾਗਰਿਕਤਾ ਸੰਸ਼ੋਧਨ ਕਾਨੂੰਨ ( CAA) ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ (nrc) ਦੇ ਵਿਰੋਧ ਵਿੱਚ ਅੱਜ ਦਿੱਲੀ ਦੇ ਲਾਲ ਕਿਲਾ ਵਿੱਚ ਧਰਨਾ ਦੇਣ ਲੱਗੇ ਸਨ ਤਾਂ ਉਹਨਾਂ ਨੂੰ ਸਵਰਾਜ ਇੰਡੀਆ ਪਾਰਟੀ ਦੇ ਪ੍ਰਧਾਨ ਯੋਗਿੰਦਰ ਯਾਦਵ ਸਮੇਤ ਅਨੇਕਾਂ ਬੁੱਧੀਜੀਵੀਆਂ, ਧਰਮ ਨਿਰਪੱਖ ਅਤੇ ਜਮਹੂਰੀਅਤ ਪਸੰਦ ਆਗੂਆਂ ਤੇ ਸਮਾਜਕ ਕਾਰਕੁੰਨਾ ਨੂੰ ਦਿੱਲੀ ਪੁਲਿਸ ਨੇ ਤਾਨਾਸ਼ਾਹ ਢੰਗ ਨਾਲ ਜ਼ੋਰ ਜਬਦਰਸਤੀ ਗਿਰਫ਼ਤਾਰ ਕਰ ਲਿਆ। ਡਾਕਟਰ ਗਾਂਧੀ ਨੇ ਦਿੱਲੀ ਤੋਂ ਫੋਨ ਤੇ ਗੱਲ ਕਰਦਿਆਂ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਖਿਲਾਫ ਹੈ ਅਤੇ ਆਪਸੀ ਭਾਈਚਾਰੇ ਧਾਰਮਿਕ ਵਿਤਕਰੇ ਅਤੇ ਫਿਰਕੂ ਅਧਾਰ ਤੇ ਸਮਾਜ ਨੂੰ ਫੁੱਟ, ਨਫਰਤ ਅਤੇ ਹਿੰਸਾ ਵੱਲ ਧੱਕ ਵੱਲ ਧੱਕਦਾ ਹੋਇਆ ਦੇਸ਼ ਵਿਚ ਫਾਸ਼ੀਵਾਦੀ ਮਾਹੌਲ ਪੈਦਾ ਕਰ ਰਿਹਾ ਹੈ। ਮੋਦੀ ਸਰਕਾਰ ਦੀਆਂ ਫਿਰਕੂ ਨੀਤੀਆਂ ਦਾ ਲਗਾਤਾਰ ਵਿਰੋਧ ਕਰਦੇ ਆ ਰਹੇ ਡਾਕਟਰ ਗਾਂਧੀ ਨੇ ਕਿਹਾ ਸਰਕਾਰ ਰਾਮ ਮੰਦਰ, ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ ਅਤੇ ਨਾਗਰਿਕਤਾ ਕਾਨੂੰਨ ਵਰਗੇ ਫਿਰਕੂ ਮੁੱਦਿਆਂ ਰਾਹੀਂ ਦੇਸ਼ ਵਿੱਚ ਡਰ ਅਤੇ ਨਫਰਤ ਦਾ ਮਹੌਲ ਪੈਦਾ ਕਰ ਰਹੀ ਹੈ। ਉਹਨਾਂ ਨੇ ਸਮੁੱਚੀਆਂ ਇਨਕਲਾਬੀ ਜਮਹੂਰੀ ਤੇ ਲੋਕ ਪੱਖੀ ਸ਼ਕਤੀਆ ਅਤੇ ਦੇਸ਼ ਦੇ ਹਰ ਇਕ ਨਾਗਰਿਕ ਨੂੰ ਇਸ ਫ਼ਾਸੀਵਾਦੀ ਕਾਨੂੰਨ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਅਤੇ ਇਸ ਦੇ ਵਿਰੋਧ ਵਿੱਚ ਵਿਸ਼ਾਲ ਲਾਮਬੰਦੀ ਤੇ ਜਨਤਕ ਲਹਿਰ ਖੜੀ ਕਰਨ ਦਾ ਸੱਦਾ ਦਿੱਤਾ ਹੈ। ਇਸਦੇ ਨਾਲ ਹੀ ਓਹਨਾ ਕਿਹਾ ਕਿ ਦੇਸ਼ ਦੀ ਸਰਕਾਰ ਆਰਥਿਕ ਮੰਦਹਾਲੀ, ਬੇਰੋਜ਼ਗਾਰੀ, ਵੱਧ ਰਿਹਾ ਸਰਕਾਰੀ ਕਰਜ਼ਾ, ਬੈਂਕਾਂ ਦਾ ਕੰਗਾਲ ਹੋਣਾ ਜਿਹੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹੇ ਕਾਰੇ ਕਰ ਰਹੀ ਹੈ ਜਿਹੜਾ ਕਿ ਬਹੁਤ ਸ਼ਰਮਨਾਕ ਹੈ
L&T Finance Ltd. (LTF), formerly known as L&T Finance Holdings Limited, one of the leading…
As India sees great numbers of households switching to electric cars, VinFast is stepping in…
Renowned for trust and design excellence, DRA Homes, the fast-emerging Indian real estate pride brand…
Galgotias University, under its flagship Galgotias Dialogue Series, proudly welcomed Shri Ajai Chowdhry, Co-Founder of…
Signature Global (India) Ltd., one of India’s leading real estate developers, further expanded its international…
Corporate Social Responsibility (CSR) funding in India is undergoing a decisive geographic shift, with corporate…