State News

Badal Ne CM Ko Nijee Sanyantron Se Kiye Bijalee Khareed Samajhaute Radd Karane Kee Chunautee Di

सुखबीर सिंह बादल ने निजी थर्मल प्लांट के साथ बिजली खरीद समझौते को रद्द करने के लिए सीएम को चुनौती दी |

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਚੁਣੌਤੀ ਦਿੱਤੀ

ਕਿਹਾ ਕਿ ਬਿਜਲੀ ਖਰੀਦ ਸਮਝੌਤਿਆਂ ਦਾ ਸਮੁੱਚਾ ਖਰੜਾ ਡਾਕਟਰ ਮਨਮੋਹਨ ਸਿੰਘ ਸਰਕਾਰ ਨੇ ਤਿਆਰ ਕੀਤਾ ਸੀ। ਅਸੀਂ ਇਸ ਨੂੰ ਸਿਰਫ ਅੱਖਰ ਅੱਖਰ ਲਾਗੂ ਕੀਤਾ ਸੀ

ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਅਤੇ ਮਾਈਨਿੰਗ ਕੰਪਨੀ ਨੂੰ 1400 ਕਰੋੜ ਰੁਪਏ ਦਾ ਲਾਭ ਪਹੁੰਚਾਉਣ ਲਈ ਪੈਸਿਆਂ ਦਾ ਲੈਣ-ਦੇਣ ਹੋਇਆ ਹੈ

ਸਮੁੱਚੇ ਘੁਟਾਲੇ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ

ਕਿਹਾ ਕਿ ਵਾਰ ਵਾਰ ਬਿਜਲੀ ਦਰਾਂ ‘ਚ ਕੀਤੇ ਵਾਧਿਆਂ ਨਾਲ ਤਿੰਨ ਸਾਲਾਂ ਵਿਚ ਪੰਜਾਬੀਆਂ ਉੱਤੇ 24 ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਪੈ ਚੁੱਕਿਆ ਹੈ

ਚੰਡੀਗੜ੍ਹ/08 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਬਿਜਲੀ ਖਰੀਦ ਸਮਝੌਤੇ (ਪੀਪੀਏਜ਼) ਰੱਦ ਕਰਨ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਇਹਨਾਂ ਸਮਝੌਤਿਆਂ ਦਾ ਖਰੜਾ ਡਾਕਟਰ ਮਨਮੋਹਨ ਸਿੰਘ ਸਰਕਾਰ ਵੱਲੋਂ ਤਿਆਰ ਕੀਤਾ ਗਿਆ ਸੀ, ਜੇਕਰ ਉਹਨਾਂ ਨੂੰ ਇਹਨਾਂ ਸਮਝੌਤਿਆਂ ਵਿਚ ਕੋਈ ਗੜਬੜ ਜਾਪਦੀ ਹੈ ਤਾਂ ਉਹ ਤੁਰੰਤ ਇਹਨਾਂ ਨੂੰ ਰੱਦ ਕਰਨ। ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਰਿਸ਼ਵਤ ਲੈ ਕੇ ਪ੍ਰਾਈਵੇਟ ਕੰਪਨੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ ਅਤੇ ਇਸ ਨੇ ਜਾਣਬੁੱਝ ਕੇ ਕੋਲੇ ਦੀ ਧੁਆਈ ਨਾਲ ਜੁੜੇ 2500 ਕਰੋੜ ਰੁਪਏ ਦੇ ਮਾਮਲੇ ਅਤੇ 1602 ਕਰੋੜ ਰੁਪਏ ਦੇ ਟ੍ਰਿਬਿਊਨਲ ਐਵਾਰਡ ਦੇ ਮਾਮਲੇ ਦੀ ਅਦਾਲਤ ਵਿਚ ਢਿੱਲੀ ਪੈਰਵੀ ਕੀਤੀ ਹੈ।

ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਲਈ ਪੰਜਾਬ ਅਤੇ ਪੰਜਾਬੀਆਂ ਦੇ  ਹਿੱਤ ਸਭ ਤੋਂ ਉੱਪਰ ਹਨ। ਜੇਕਰ ਬਿਜਲੀ ਖਰੀਦ ਸਮਝੌਤਿਆਂ ਵਿਚ ਕੋਈ ਗੜਬੜ ਜਾਪਦੀ ਹੈ ਤਾਂ ਇਹਨਾਂ ਨੂੰ ਤੁਰੰਤ ਰੱਦ ਕਰ ਦੇਣਾ ਚਾਹੀਦਾ ਹੈ। ਬੜੀ ਅਜੀਬ ਗੱਲ ਹੈ ਕਿ ਇਹ ਕੰਮ ਤਿੰਨ ਸਾਲ ਤੋਂ ਕਿਉਂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਹੇਠ ਤਿਆਰ ਹੋਏ ਬਿਜਲੀ ਖਰੀਦ ਸਮਝੌਤਿਆਂ ਦੇ ਸਮੁੱਚੇ ਖਰੜੇ ਦੀ ਜਾਂਚ ਹੋਣੀ ਚਾਹੀਦੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਇਸ ਤਰ੍ਹਾਂ ਅਕਾਲੀ ਦਲ ਨੇ ਕੋਲੇ ਦੀ ਧੁਆਈ ਦੇ ਰੂਪ ਵਿਚ ਪ੍ਰਾਈਵੇਟ ਥਰਮਲ ਪਲਾਂਟ ਮੈਨੇਜਮੈਂਟਾਂ ਨੂੰ ਦਿੱਤੇ ਜਾ ਚੁੱਕੇ 1400 ਕਰੋੜ ਰੁਪਏ ਦੇ ਲਾਭ ਅਤੇ 1100 ਕਰੋੜ ਰੁਪਏ ਦੇ ਹੋਰ ਦਿੱਤੇ ਜਾਣ ਵਾਲੇ ਵਾਧੂ ਲਾਭ ਦੀ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪ੍ਰਾਈਵੇਟ ਪਲਾਂਟਾਂ ਨੂੰ ਕੋਲੇ ਦੀ ਧੁਆਈ ਦਾ ਖਰਚਾ ਦੇਣ ਸੰਬੰਧੀ ਕੇਸ ਦੀ ਸੁਪਰੀਮ ਕੋਰਟ ਵਿਚ ਸਹੀ ਢੰਗ ਨਾਲ ਪੈਰਵੀ ਨਹੀ ਕੀਤੀ ਹੈ।  ਉਹਨਾਂ ਕਿਹਾ ਕਿ ਇਹ ਸਿੱਧਾ ਹੀ ਮੈਚ ਫਿਕਸਿੰਗ ਦਾ ਮਾਮਲਾ ਹੈ। ਪ੍ਰਾਈਵੇਟ ਪਲਾਂਟਾਂ ਨਾਲ ਕੀਤੇ ਇਸ ਅੰਦਰਖਾਤੇ ਸਮਝੌਤੇ ਕਰਕੇ ਸੂਬੇ ਨੂੰ ਉਹਨਾਂ ਨੂੰ 2500 ਕਰੋੜ ਰੁਪਏ ਦੇਣੇ ਪੈਣਗੇ। ਉਹਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਇਸ ਕੇਸ ਦੀ ਸਹੀ ਢੰਗ ਨਾਲ ਪੈਰਵੀ ਕੀਤੀ ਗਈ ਸੀ ਅਤੇ ਪ੍ਰਾਈਵੇਟ ਪਲਾਂਟਾਂ ਵੱਲੋਂ ਦਿੱਤੀਆਂ ਦਲੀਲਾਂ ਨੂੰ ਪੀਐਸਈਆਰਸੀ ਅਤੇ ਏਪੀਟੀਈਐਲ ਵੱਲੋਂ ਰੱਦ ਕਰ ਦਿੱਤਾ ਗਿਆ ਸੀ।

ਸਰਦਾਰ ਬਾਦਲ ਨੇ ਕਿਹਾ ਕਿ ਦੂਜੇ 1602 ਕਰੋੜ ਰੁਪਏ ਦੇ ਕੇਸ ਵਿਚ ਕਾਂਗਰਸ ਸਰਕਾਰ ਦੀ ਨਜ਼ਰਸਾਨੀ ਪਟੀਸ਼ਨ ਨੂੰ ਹਾਈਕੋਰਟ ਰੱਦ ਕਰ ਦਿੱਤਾ ਸੀ, ਕਿਉਂਕਿ ਇਸ ਨੇ ਟ੍ਰਿਬਿਊਨਲ ਦੇ ਆਪਣੀ ਢਾਈ ਸਾਲ ਪੁਰਾਣੀ ਅਰਜ਼ੀ ਨੂੰ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਨਹੀਂ ਸੀ ਦਿੱਤੀ। ਉਹਨਾਂ ਕਿਹਾ ਕਿ ਇਸ ਬੇਲੋੜੀ ਦੇਰੀ ਨੇ ਈਸਟਰਨ ਮਿਨਰਲਜ਼ ਐਂਡ ਟਰੇਡਿੰਗ ਏਜੰਸੀ (ਈਐਮਟੀਏ) ਨੂੰ ਲਾਭ ਪਹੁੰਚਾਇਆ ਹੈ, ਜੋ ਕਿ ਮੈਚ ਫਿਕਸਿੰਗ ਦਾ ਨਤੀਜਾ ਜਾਪਦਾ ਹੈ। ਉਹਨਾਂ ਕਿਹਾ ਕਿ ਇਹਨਾਂ ਦੋਵੇਂ ਘੁਟਾਲਿਆਂ ਦੀ ਇੱਕ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜਾਂਚ ਮੁਕੰਮਲ ਹੋਣ ਤਕ ਬਿਜਲੀ ਦਰਾਂ ਵਿਚ ਕੀਤਾ ਤਾਜ਼ਾ ਵਾਧਾ ਵਾਪਸ ਲਿਆ ਜਾਣਾ ਚਾਹੀਦਾ ਹੈ।

ਹੋਰ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਜੇਕਰ ਵਾਰ ਵਾਰ ਮਹਿੰਗੀ ਹੋ ਰਹੀ ਬਿਜਲੀ ਕਰਕੇ ਆਮ ਲੋਕਾਂ ਅਤੇ ਇੰਡਸਟਰੀ ਨੂੰ ਤਕਲੀਫ ਝੱਲਣੀ ਪੈ ਰਹੀ ਹੈ ਤਾਂ ਇਸ ਦੀ ਵਜ੍ਹਾਂ ਕਾਂਗਰਸ ਸਰਕਾਰ ਦਾ ਭ੍ਰਿਸ਼ਟਾਚਾਰ ਅਤੇ ਨਿਕੰਮਾਪਣ ਹੈ। ਉਹਨਾਂ ਕਿਹਾ ਕਿ ਵਾਰ ਵਾਰ ਬਿਜਲੀ ਦਰਾਂ ‘ਚ ਕੀਤੇ ਵਾਧੇ ਸਦਕਾ ਹੋਏ ਸਾਲਾਨਾ 8 ਹਜ਼ਾਰ ਕਰੋੜ ਰੁਪਏ ਦੇ ਵਾਧੇ ਨਾਲ ਲੋਕਾਂ ਉਤੇ 20 ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਪੈ ਚੁੱਕਿਆ ਹੈ। ਇਸ ਨੇ ਸੂਬੇ ਅੰਦਰ ਹਰ ਪਰਿਵਾਰ ਦੇ ਬੱਜਟ ਨੂੰ ਸੱਟ ਮਾਰੀ ਹੈ।

ਜਦੋਂ ਅਕਾਲੀ-ਭਾਜਪਾ ਸਰਕਾਰ ਨੇ ਸੱਤਾ ਸੰਭਾਲੀ ਸੀ ਅਤੇ ਡਾਕਟਰ ਮਨਮੋਹਨ ਸਿੰਘ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪ੍ਰਾਈਵੇਟ ਪਾਵਰ ਪਲਾਂਟ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦਾ ਫੈਸਲਾ ਕੀਤਾ ਸੀ, ਉਸ ਸਮੇਂ ਪੰਜਾਬ ਵਿਚ ਬਿਜਲੀ ਦੀ ਹਾਲਤ ਬਾਰੇ ਦੱਸਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਿਜਲੀ ਸੈਕਟਰ ‘ਚ ਕੀਤੇ ਜ਼ੀਰੋ ਨਿਵੇਸ਼ ਸਦਕਾ, ਬਿਜਲੀ ਦੀ ਬਹੁਤ ਜ਼ਿਆਦਾ ਕਮੀ ਸੀ। ਉਹਨਾਂ ਦੱਸਿਆ ਕਿ ਘਰੇਲੂ ਖਪਤਕਾਰਾਂ ਨੂੰ ਰੋਜ਼ਾਨਾ 6 ਤੋਂ 8 ਘੰਟੇ ਦੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਇੰਡਸਟਰੀ ਹਫ਼ਤੇ ਵਿਚ ਤਿੰਨ ਤੋਂ ਚਾਰ ਦਿਨ ਤਕ ਬੰਦ ਰਹਿੰਦੀ ਸੀ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਝੋਨੇ ਦੀ ਬਿਜਾਈ ਵਾਸਤੇ ਵੀ ਰੋਜ਼ਾਨਾ ਸਿਰਫ 4 ਤੋਂ 5 ਘੰਟੇ ਹੀ ਬਿਜਲੀ ਦਿੱਤੀ ਜਾਂਦੀ ਸੀ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਕਿ ‘ਬਿਜਲੀ, ਪਾਣੀ ਅਤੇ ਸੜਕ’ਮੁੱਢਲੀਆਂ ਜਰੂਰਤਾਂ ਸਨ, ਜਿਹਨਾਂ ਨੂੰ ਪੂਰਾ ਕਰਨ ਲਈ 22 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦੀ ਲੋੜ ਸੀ, ਇਸ ਲਈ ਨਿੱਜੀ ਬਿਜਲੀ ਉਤਪਾਦਨ ਕਰਵਾਉਣ ਦਾ ਫੈਸਲਾ ਲਿਆ ਗਿਆ। ਉਹਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਸਰਕਾਰ ਵੱਲੋਂ ਤਿਆਰ ਕੀਤੇ ਬਿਜਲੀ ਖਰੀਦ ਸਮਝੌਤਿਆਂ ਦੇ ਮੁਤਾਬਿਕ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਬੋਲੀਕਾਰਾਂ ਨੂੰ ਸੱਦਿਆ ਗਿਆ।ਜੇਕਰ ਕੋਈ ਸਾਡੇ ਉੱਤੇ ਪ੍ਰਾਈਵੇਟ ਕੰਪਨੀਆਂ ਨਾਲ ਗਲਤ ਪੀਪੀਏਜ਼ ਕਰਨ ਦਾ ਦੋਸ਼ ਲਾ ਰਿਹਾ ਹੈ ਤਾਂ ਉਹ ਅਸਲ ਵਿਚ ਡਾਕਟਰ ਮਨਮੋਹਨ ਸਿੰਘ Aੁੱਤੇ ਨੁਕਸਦਾਰ ਪੀਪੀਏਜ਼ ਤਿਆਰ ਕਰਨ ਦਾ ਦੋਸ਼ ਲਾ ਰਿਹਾ ਹੈ, ਕਿਉਂਕਿ ਅਸੀਂ ਕੇਂਦਰੀ ਨਿਰਦੇਸ਼ਾਂ ਨੂੰ ਹੀ ਅੱਖਰ ਅੱਖਰ ਲਾਗੂ ਕੀਤਾ ਸੀ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਸੀ ਕਿ 2009 ਵਿਚ ਦੇਸ਼ ਅੰਦਰ ਬਾਕੀ ਸ਼ੁਰੂ ਕੀਤੇ ਛੇ ਪ੍ਰਾਜੈਕਟਾਂ ਵਿਚੋਂ ਪੰਜਾਬ ਦੇ ਪ੍ਰਾਜੈਕਟ ਸਸਤੇ ਸਨ ਅਤੇ ਸਰਕਾਰੀ ਪ੍ਰਾਜੈਕਟਾਂ ਦੇ ਮੁਕਾਬਲੇ ਵਧੇਰੇ ਕੁਸ਼ਲ ਸਨ।ਉਹਨਾਂ ਕਿਹਾ ਕਿ ਇਹਨਾਂ ਦੋਵੇਂ ਪ੍ਰਾਜੈਕਟਾਂ ਦੀ ਸਫਲ ਸ਼ੁਰੂਆਤ ਕਰਕੇ ਹੀ ਬਿਜਲੀ ਮੰਤਰਾਲੇ ਨੇ ਸਾਲ 2015 ਅਤੇ 2016 ਲਈ ਪੰਜਾਬ ਨੂੰ ਬੈਸਟ ਯੂਟੀਲਿਟੀ ਅਤੇ ਬੈਸਟ ਡਿਸਟਰੀਬਿਊਸ਼ਨ ਯੂਟੀਲਿਟੀ ਐਵਾਰਡ ਦਿੱਤੇ ਸਨ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਸ ਸਾਫ ਸੁਥਰੇ ਰਿਕਾਰਡ ਦੇ ਬਾਵਜੂਦ ਕਾਂਗਰਸ ਅਤੇ ਆਪ ਆਪਣੀਆਂ ਨਾਕਾਮੀਆਂ ਲੁਕੋਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਕਾਂਗਰਸ ਸਰਕਾਰ ਨੂੰ ਸਭ ਤੋਂ ਨਿਕੰਮੀ ਅਤੇ ਕਠੋਰ ਸਰਕਾਰ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਸਿਆਸਤ ਨਹੀਂ ਖੇਡਣੀ ਚਾਹੀਦੀ, ਸਗੋਂ ਆਪਣੀ ਸਰਕਾਰ ਨੂੰ ਪੁੱਛਣਾ ਚਾਹੀਦਾ ਹੈ ਕਿ ਪੀਪੀਏਜ਼ ਰੱਦ ਕਿਉਂ ਨਹੀਂ ਕੀਤੇ ਜਾ ਰਹੇ ਹਨ? ਉਹਨਾਂ ਕਿਹਾ ਕਿ ਜਾਖੜ ਨੂੰ ਇਲਮ ਹੋਣਾ ਚਾਹੀਦਾ ਹੈ ਕਿ ਉਹ ਵਿਰੋਧੀ ਧਿਰ ਦਾ ਆਗੂ ਨਹੀਂ ਹੈ। ਜੇਕਰ ਪੀਪੀਏਜ਼ ਸੂਬੇ ਦੇ ਹਿੱਤ ਵਿਚ ਨਹੀਂ ਹਨ ਤਾਂ ਇਹਨਾਂ ਨੂੰ ਤਿੰਨ ਸਾਲ ਤੋਂ ਰੱਦ ਕਿਉਂ ਨਹੀਂ ਕੀਤਾ ਗਿਆ? ਉਹਨਾਂ ਕਿਹਾ ਕਿ ਜੇਕਰ ਜਗਨ ਰੈਡੀ ਸਟੇਟ ਕੈਪੀਟਲ ਅਮਰਾਵਤੀ ਨੂੰ ਰੱਦ ਕਰ ਸਕਦਾ ਹੈ ਤਾਂ ਪੀਪੀਏ ਕੀ ਹੈ?  ਕਾਂਗਰਸ ਸਰਕਾਰ ਸਾਨੂੰ ਦੋਸ਼ੀ ਨਹੀਂ ਠਹਿਰਾ ਸਕਦੀ। ਮੈਂ ਇਸ ਸੰਬੰਧੀ ਸਚਿਨ ਪਾਇਲਟ ਦੀ ਟਵੀਟ ਪੜ੍ਹ ਰਿਹਾ ਸੀ, ਜਿਸ ਵਿਚ ਉਸ ਨੇ ਸਾਫ ਲਿਖਿਆ ਹੈ ਕਿ 13 ਮਹੀਨੇ ਸਰਕਾਰ ਚਲਾਉਣ ਮਗਰੋਂ ਪਿਛæਲੇ ਸਰਕਾਰ ਉੱਤੇ ਉਂਗਲ ਉਠਾਉਣ ਦਾ ਕੋਈ ਮਤਲਬ ਨਹੀਂ ਹੁੰਦਾ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਤਿੰਨ ਸਾਲਾਂ ਤੋਂ ਸੱਤਾ ਵਿਚ ਹੈ। ਇਸ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਉਤੇ ਵਾਰ ਵਾਰ ਉਂਗਲ ਉਠਾਉਣ ਨਾਲ ਕੋਈ ਮਸਲਾ ਹੱਲ ਨਹੀਂ ਹੋਣਾ ਹੈ।

newsonline

Recent Posts

2024 Gartner Voice of the Customer Report Named Whatfix Customers’ Choice for Digital Adoption Platforms

Whatfix, the global digital adoption platforms (DAP) leader, has been recognized as a Customers' Choice…

12 hours ago

Eternal Blessings with Platinum Jewellery for Akshaya Tritiya this Year

Celebrated as one of the most auspicious occasions in Hindu culture, Akshaya Tritiya marks a…

12 hours ago

Esri India Achieves 1 Million Users Milestone

Esri India, the leading provider of Geographic Information System (GIS) software and solutions in India,…

12 hours ago

G Square Organizes ‘Drops of Hope’ Blood Donation Drive, Garners Massive Turnout

G Square, South Indias leading plot promoter, recently organized the "G Square Drops of Hope"…

13 hours ago

Payment Linked Rewards Platform Single.id Set to Further Sweeten Mad Over Donuts Customers’ Shopping Experience

Single.id, the world's first cross-reward-programme-identifier operated by Enigmatic Smile, is all set to make the…

13 hours ago

UNIFI CAPITAL Offshore Regatta 2024

The 3nd edition of the UNIFI CAPITAL Offshore Regatta that started on the 1st May…

14 hours ago