State News

ਸੁਖਬੀਰ ਬਾਦਲ ਨੇ ਵੱਖਰੀ ਗੁਰਦੁਆਰਾ ਕਮੇਟੀ ਦਾ ਸਮਰਥਨ ਕਰਨ ਲਈ ਮੁੱਖ ਮੰਤਰੀ ਦੀ ਨਿੰਦਾ ਕੀਤੀ।

ਪ੍ਰੈਸ ਨੋਟ

ਸੁਖਬੀਰ ਬਾਦਲ ਵੱਲੋਂ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਦਾ ਸਮਰਥਨ ਕਰਕੇ ਸਿੱਖ ਪੰਥ ਅਤੇ ਪੰਜਾਬ ਦੇ ਹਿੱਤਾਂ ਖ਼ਿਲਾਫ ਭੁਗਤਣ ਲਈ ਮੁੱਖ ਮੰਤਰੀ ਦੀ ਨਿਖੇਧੀ

ਚੰਡੀਗੜ੍ਹ/31 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਹਲਫੀਆ ਬਿਆਨ ਕਿ ਹਰਿਆਣਾ ਵਿਧਾਨ ਸਭਾ ਨੂੰ ਆਪਣੀ ਵੱਖਰੀ ਗੁਰਦੁਆਰਾ ਕਮੇਟੀ ਸਥਾਪਤ ਕਰਨ ਦਾ ਅਧਿਕਾਰ ਹੈ, ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਨੇ ਸਿੱਖ ਪੰਥ ਅਤੇ ਪੰਜਾਬ ਦੇ ਹਿੱਤਾਂ ਖ਼ਿਲਾਫ ਭੁਗਤਣ ਦੀ ਕੋਝੀ ਹਰਕਤ ਕੀਤੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਮੁੱਖ ਮੰਤਰੀ ਮਹਿਜ਼ ਸਿਆਸੀ ਕਾਰਣਾਂ ਕਰਕੇ ਇਸ ਮੁੱਦੇ ਉੱਤੇ ਸੂਬੇ ਦਾ ਸਟੈਂਡ ਬਦਲ ਕੇ ਪੰਜਾਬ ਦੇ ਹਿੱਤਾਂ ਨਾਲ ਖ਼ਿਲਵਾੜ ਕਰ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਅੰਤਰਰਾਜੀ ਕਾਰਪੋਰੇਟ ਸੰਸਥਾ ਅਤੇ ਇਕਲੌਤੀ ਅਜਿਹੀ ਸੰਸਦ ਹੈ, ਜਿਹੜੀ ਇਸ ਦੀ ਮੌਜੂਦਾ ਬਣਤਰ ਵਿਚ ਤਬਦੀਲੀ ਕਰਨ ਸੰਬੰਧੀ ਫੈਸਲਾ ਲੈ ਸਕਦੀ ਹੈ। ਉਹਨਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਇੱਕ ਹਰਿਆਣਾ ਤੋਂ ਚੁਣਿਆ ਸ਼੍ਰੋਮਣੀ ਕਮੇਟੀ ਮੈਂਬਰ ਹਰਿਆਣਾ ਸਰਕਾਰ ਦੇ ਸੂਬੇ ਅੰਦਰ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੇ ਅਧਿਕਾਰ ਨੂੰ ਚੁਣੌਤੀ ਦੇ ਰਿਹਾ ਹੈ, ਮੁੱਖ ਮੰਤਰੀ ਨੇ ਇਸ ਸੰਵੇਦਨਸ਼ੀਲ ਮੁੱਦੇ ਉੁੱਤੇ ਰਾਜਨੀਤੀ ਕਰਨ ਦੀ ਕੋਸ਼ਿਸ਼ ਕੀਤੀ ਹੈ।  ਉਹਨਾਂ ਕਿਹਾ ਕਿ ਸਿੱਖਾਂ ਵਿਚ ਫੁੱਟ ਪਾਉਣ ਲਈ ਉਹਨਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਦੇਣ ਦੀਆਂ ਅਜਿਹੀਆਂ ਕੋਝੀਆਂ ਹਰਕਤਾਂ ਨਿੰਦਣਯੋਗ ਹਨ ਅਤੇ ਇਹ ਗਾਂਧੀ ਪਰਿਵਾਰ ਦੀ ਪਾੜੋ ਅਤੇ ਰਾਜ ਕਰੋ ਦੀ ਨੀਤੀ ਨਾਲ ਮੇਲ ਖਾਂਦੀਆਂ ਹਨ। ਉਹਨਾਂ ਕਿਹਾ ਕਿ ਸਿੱਖ ਸੰਗਤ ਇਸ ਸਾਜ਼ਿਸ਼ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ।

newsonline

Recent Posts

IRMA Campus Placements Report

The campus placement drive for the participants of the 43rd batch of IRMA's flagship Post…

6 mins ago

Nebula by Titan: Precious Mother’s Day Gifts in Diamonds and Gold

Mother's Day is the perfect excuse to spoil the mother figure in our lives, and…

6 mins ago

Bajaj Allianz General Insurance Unveils Privé – A One-of-a-Kind Program that Provides Unparalleled Coverage and Service Excellence

Priv is an exclusive customer experience program crafted for a special segment of policyholders Priv…

22 hours ago

IDFC FIRST Bank PAT Increases by 21 Percent YOY to Rs. 2,957 Crore for FY 24

Financial results at a glance: The Board of Directors of IDFC FIRST Bank, in its…

2 days ago

Newly-Elected National CII – IGBC Leadership Set to Drive India’s Green and Net-Zero Building Movement

The Confederation of Indian Industry (CII) - Indian Green Building Council (IGBC) has elected its…

2 days ago

Shobhaa De and Masoom Minawala Inspire Women’s Empowerment at YFLO’s Unveiling of ‘Unleashing Mind – Body – Soul’ Series

Renowned author Shobhaa De and influential social media figure Masoom Minawala took center stage at…

2 days ago